Source News : ਕੇਅਰ ਵਨ ਕੇਅਰ ਆਲ ਗਰੁੱਪ ਆਸਟ੍ਰੇਲੀਆ (COCAG) Update by Dr.Paramjit Singh Sydney./T Singh
ਕੇਅਰ ਵਨ ਕੇਅਰ ਆਲ ਗਰੁੱਪ ਆਸਟ੍ਰੇਲੀਆ (COCAG) ਨੇ ਪਟਿਆਲਾ ਅਤੇ ਮੁਕੰਦਪੁਰ ਵਿਖੇ ਲੋੜਵੰਦਾਂ ਨੂੰ ਫਿਰ ਰਾਸ਼ਨ ਸਮੱਗਰੀ ਵੰਡੀl ਆਪਜੀ ਨੂੰ ਬੰਦੀ ਛੋੜ ਦਾਤੇ, ਮੀਰੀ ਪੀਰੀ ਦੇ ਮਾਲਕ ਧੰਨੁ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾੜੇ ਦੀਆਂ ਕੋਟਾਨਿ ਕੋਟਿ ਵਧਾਈਆਂ ਜੀ"* ਕੇਅਰ ਵਨ ਕੇਅਰ ਆਲ ਗਰੁੱਪ ਆਸਟ੍ਰੇਲੀਆ (COCAG) ਨੇ ਭਾਈ ਹਰਜੀਤ ਸਿੰਘ, ਦਵਿੰਦਰ ਸਿੰਘ ਅਤੇ ਸ਼੍ਰੀਮਤੀ ਮਨਪਰੀਤ ਕੌਰ ਦੇ ਸਹਿਯੋਗ ਨਾਲ ਗਰੀਬ ਤੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਸਮੱਗਰੀ ਵੰਡੀl ਇਸ ਕਾਰਜ ਲਈ ਕੇਅਰ ਵਨ ਕੇਅਰ ਆਲ ਗਰੁੱਪ ਆਸਟ੍ਰੇਲੀਆ ਨੇ ਪੰਜਾਹ ਲੋੜਵੰਦ ਪਰਿਵਾਰਾਂ (ਮਿਹਨਤ ਮਜਦੂਰੀ ਕਰਨ ਵਾਲੇ ਲੋਕਾਂ ਨੂੰ ਜ਼ਿਹਨਾਂ ਕੋਲ ਆਪਣੇ ਪਰਿਵਾਰਾਂ ਲਈ ਦੋ ਵਕਤ ਦੀ ਰੋਟੀ ਦਾ ਹੋਰ ਕੋਈ ਸਾਧਨ ਨਹੀਂ ਸੀ) ਦੀ ਮਦਦ ਕੀਤੀ l ਇਸ ਸਮਾਜ ਸੇਵਾ ਕਾਰਜ ਦੀ ਜਿਲਾ ਪ੍ਰਸ਼ਾਸ਼ਨ ਅਤੇ ਲੋੜਵੰਦ ਪਰਿਵਾਰਾਂ ਵੱਲੋਂ ਬਹੁਤ ਸ਼ਲਾਘਾ ਕੀਤੀ ਗਈ । ਕੇਅਰ ਵਨ ਕੇਅਰ ਆਲ ਗਰੁੱਪ ਆਸਟ੍ਰੇਲੀਆ ਨੇ ਜਾਣਕਾਰੀ ਦੌਰਾਨ ਦੱਸਿਆ ਕਿ ਸਾਡੀ ਸਮਾਜ ਸੇਵੀ ਸੰਸਥਾ ਵੱਲੋਂ ਲੋੜਵੰਦਾਂ ਨੂੰ ਦਿੱਤੀ ਜਾ ਰਹੀ ਸਹਾਇਤਾ ਅੱਗੇ ਵੀ ਜਾਰੀ ਰਹੇਗੀ। ਇਸੇ ਲੜੀ ਵਿੱਚ ਮੁਕੰਦਪੁਰ ਨੇੜੇ ਬੰਗਾ ਵਿਖੇ ਲੋੜਵੰਦ ਪਰਿਵਾਰਾਂ ਦੀਆਂ ਲੋੜਾਂ ਨੂੰ ਮੁੱਖ ਰੱਖਦੇ ਹੋਏ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਸਮੱਗਰੀ ਕਿੱਟਾਂ ਦੀ ਸੇਵਾ ਵੀ ਕੀਤੀ ਗਈ । ਕੇਅਰ ਵਨ ਕੇਅਰ ਆਲ ਗਰੁੱਪ ਆਸਟ੍ਰੇਲੀਆ ਵੱਲੋਂ ਸਾਰੇ ਦਾਨੀ ਸੱਜਣਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਅਤੇ ਨਾਲ ਹੀ ਆਉਣ ਵਾਲੇ ਸਮੇਂ ਚ ਸਹਿਯੋਗ ਦੀ ਮੰਗ ਕੀਤੀ ਤਾਂ ਜੋ ਇਹ ਭਲਾਈ ਦੇ ਕੰਮ ਚਲਦੇ ਰਹਿਣ। ਵਧੇਰੇ ਜਾਣਕਾਰੀ ਲਈ ਤੁਸੀਂ ਸੰਪਰਕ ਕਰ ਸਕਦੇ ਹੋ l
ਡਾਕਟਰ ਪਰਮਜੀਤ ਸਿੰਘ ਬੈਨੀਪਾਲ ਆਸਟ੍ਰੇਲੀਆ
ਮੋਬਾਇਲ ਨੰਬਰ +61416983334
ਸ਼੍ਰੀ ਹਰਜੀਤ ਸਿੰਘ ਮੋਬਾਇਲ ਨੰਬਰ 92395-60858
ਸ਼੍ਰ ਦਵਿੰਦਰ ਸਿੰਘ ਮੋਬਾਇਲ ਨੰਬਰ +91 98762 77373
Desi 🌏 WorldLive News
Subscribe and Like Desi 🌏 WorldLive News